MP ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Nov 13, 2026 - 01:43
 0  0
MP ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਸੁਣਵਾਈ ਹੋਈ। ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਕੱਲ੍ਹ ਤੱਕ ਦਾ ਸਮਾਂ ਦਿੰਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ। ਹੁਣ ਸ਼ੁੱਕਰਵਾਰ ਨੂੰ ਸਰਕਾਰ ਦਾ ਪੱਖ ਆਉਣ ਤੋਂ ਬਾਅਦ ਪਟੀਸ਼ਨ ‘ਤੇ ਬਹਿਸ ਹੋਵੇਗੀ। ਅੰਮ੍ਰਿਤਪਲ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।

ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ ਹੋ ਗਿਆ ਹੈ। ਪਰਿਵਾਰਕ ਰਸਮਾਂ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ 14 ਨਵੰਬਰ ਨੂੰ ਹੋਵੇਗਾ, ਅਸਥੀਆਂ ਦਾ ਜਲ ਪ੍ਰਵਾਹ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ 15 ਨਵੰਬਰ ਨੂੰ ਹੋਵੇਗੀ। ਭੋਗ ਅਤੇ ਅੰਤਿਮ ਅਰਦਾਸ 17 ਨਵੰਬਰ ਨੂੰ ਹੋਣੀ ਹੈ।

ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਨੇ ਇਨ੍ਹਾਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਮਨੁੱਖੀ ਆਧਾਰ ‘ਤੇ 14 ਤੋਂ 17 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੀ ਬੇਨਤੀ ਕੀਤੀ ਹੈ। ਕਰਮਵੀਰ ਸਿੰਘ ਨੇ ਕਿਹਾ ਕਿ ਇਹ ਕੋਈ ਸਿਆਸੀ ਮਾਮਲਾ ਨਹੀਂ ਹੈ, ਸਗੋਂ ਇੱਕ ਪਰਿਵਾਰਕ ਅਤੇ ਮਨੁੱਖੀ ਮਾਮਲਾ ਹੈ। ਅਜਿਹੇ ਸਮੇਂ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਹੈ।

ਵਕੀਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਤਾ ਚਰਨ ਕੌਰ ਦੇ ਗੰਭੀਰ ਬਿਮਾਰ ਹੋਣ ‘ਤੇ ਵੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਉਸ ਸਮੇਂ, ਅਦਾਲਤ ਨੇ 10 ਮਿੰਟ ਦੀ ਵੀਡੀਓ ਕਾਲ ਦੀ ਇਜਾਜ਼ਤ ਦਿੱਤੀ ਸੀ, ਪਰ ਪ੍ਰਸ਼ਾਸਨ ਸਮੇਂ ਸਿਰ ਇਸ ਦਾ ਪ੍ਰਬੰਧ ਕਰਨ ਵਿੱਚ ਅਸਫਲ ਰਿਹਾ। ਉਨ੍ਹਾਂ ਮੁਤਾਬਕ ਵੀਡੀਓ ਕਾਲ ‘ਤੇ ਸਿਰਫ਼ 15 ਦਿਨਾਂ ਬਾਅਦ ਗੱਲ ਕਰਾਈ ਗਈ, ਜਦੋਂ ਮਾਤਾ ਚਰਨ ਕੌਰ ਬੇਹੋਸ਼ ਹੋ ਗਈ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਮਾਨਤ ਨਾ ਮਿਲਣ ਦੀ ਸੂਰਤ ਵਿੱਚ ਅੰਤਿਮ ਸੰਸਕਾਰ ਵਿੱਚ ਦੇਰੀ ਕਰਨ ਦਾ ਫੈਸਲਾ ਅਦਾਲਤ ਦੇ ਹੁਕਮ ਤੋਂ ਬਾਅਦ ਹੀ ਕੀਤਾ ਜਾਵੇਗਾ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0