MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Nov 10, 2026 - 02:08
 0  0
MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ ਦੇਹਾਂਤ ਹੋ ਗਿਆ। ਉਹ 84 ਸਾਲਾਂ ਦੇ ਸਨ। ਪਰਿਵਾਰ ਮੁਤਾਬਕ ਉਹ ਪਿਛਲੇ ਕੁਝ ਮਹੀਨਿਆਂ ਤੋਂ ਬੀਮਾਰ ਚੱਲ ਰਹੇ ਹਨ। ਬ੍ਰੇਨ ਹੇਮਰੇਜ ਕਰਕੇ ਉਨ੍ਹਾਂ ਦਾ ਦੇਹਾਂਤ ਹੋਇਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਚ ਰੱਖੀ ਗਈ ਹੈ।

ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। ਉਨ੍ਹਾਂ ਲਈ ਇਹ ਗੱਲ ਵੀ ਦੁਖਦ ਰਹੀ ਕਿ ਜੀਵਨ ਦੇ ਆਖਰੀ ਸਮੇਂ ਉਹ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨੂੰ ਸਾਹਮਣੇ ਨਹੀਂ ਦੇਖ ਸਕੀ। ਪਰਿਵਾਰ ਮੁਤਾਬਕ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਆਖਰੀ ਸਾਹ ਲੈਣ ਤੋਂ ਪਹਿਲਾਂ ਉਹ ਆਪਣੇ ਪੋਤੇ ਦਾ ਚਿਹਰਾ ਦੇਖ ਸਕਣ।

ਕੁਝ ਦਿਨ ਪਹਿਲਾਂ ਹੀ ਅਦਾਲਤ ਦੇ ਹੁਕਮ ‘ਤੇ ਅੰਮ੍ਰਿਤਪਾਲ ਸਿੰਘ ਦੀ ਆਪਣੀ ਦਾਦੀ ਨਾਲ ਵੀਡੀਓ ਕਾਲ ਜ਼ਰੀਏ ਗੱਲਬਾਤ ਹੋਈ ਸੀ। ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਉਨ੍ਹਾਂ ਦੀ ਬੀਮਾਰ ਦਾਦੀ ਨਾਲ ਗੱਲ ਕਰਵਾਉਣ ਲਈ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਬਾਅਦ ਅਦਾਲਤ ਨੇ ਗੱਲਬਾਤ ਲਈ 10 ਮਿੰਟ ਦਾ ਸਮਾਂ ਦਿੱਤਾ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪੁੱਤਰ ਹਰਜੀਤ ਸਿੰਘ, ਪੋਤੇ ਅੰਮ੍ਰਿਤਪਾਲ ਸਿੰਘ ਦੋਹਤੇ ਸੁਖਮਨਜੀਤ ਸਿੰਘ ਦੀ ਮੌਜੂਦਗੀ ਵਿਚ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਤਿੰਨਾਂ ਨੂੰ ਅੰਤਿਮ ਸਸਕਾਰ ਵਿਚ ਸ਼ਾਮਲ ਕਰਵਾਉਣ ਲਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਤੇ ਦੋਹਤੇ ਸੁਖਮਨਜੀਤ ਸਿੰਘ ਵੀ ਜੇਲ੍ਹ ਵਿਚ ਬੰਦ ਹਨ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0