MP ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਗਿਆ ਪੰਜਾਬ, ਛਾਉਣੀ ‘ਚ ਤਬਦੀਲ ਹੋਇਆ ਪਿੰਡ ਜਲੂਪੁਰ ਖੇੜਾ
ਖਡੂਰ ਸਾਹਿਬ ਤੋਂ ਲੋਕ ਸਭਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਅੱਜ ਸ਼ਨੀਵਾਰ ਸਵੇਰੇ ਦਿੱਲੀ ਤੋਂ ਏਅਰਪੋਰਟ ਪਹੁੰਚ ਗਈ ਹੈ। ਹੁਣ ਉਨ੍ਹਾਂ ਨੂੰ ਅੰਮ੍ਰਿਤਸਰ ਏਅਰਪੋਰਟ ਦੇ ਅੰਦਰ ਰੱਖਿਆ ਗਿਆ ਹੈ। ਇਥੋਂ ਉਨ੍ਹਾਂ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਜੱਦੀ ਪਿੰਡ ਜਲੂਪੁਰ ਖੇੜਾ ਲਿਜਾਇਆ ਜਾਏਗਾ। ਇਸ ਦੌਰਾਨ ਜਹਾਜ਼ ਵਿਚ ਬੈਠੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਵੀ ਨਜ਼ਰ ਆਈ, ਜਿਸ ਵਿਚ ਉਹ ਹੱਸਦੇ ਨਜ਼ਰ ਆ ਰਹੇ ਹਨ।

ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਨੇ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ, ਪਰ ਪਰਿਵਾਰ ਨੇ ਅੰਮ੍ਰਿਤਪਾਲ ਦੇ ਸ਼ਾਮਲ ਨਾ ਹੋਣ ਕਾਰਨ ਅੰਤਿਮ ਸੰਸਕਾਰ ਮੁਲਤਵੀ ਕਰ ਦਿੱਤਾ ਸੀ।

ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੌਰਾਨ ਪੁਲਿਸ ਨੇ ਸਖਤ ਸੁਰੱਖਿਆ ਵਿਵਸਥਾ ਕੀਤੀ ਹੈ। ਅੰਮ੍ਰਿਤਸਰ ਲਿਆਉਣ ਦੌਰਾਨ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਉਨ੍ਹਾਂ ਨੂੰ ਏਅਰਪੋਰਟ ਤੋਂ ਬੁਲੇਟਪਰੂਫ ਗੱਡੀ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਦੇ ਪਿੰਡ ਵਿੱਚ ਲਗਭਗ 1,000 ਪੁਲਿਸ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ
ਸੰਸਦ ਮੈਂਬਰ ਲਿਆਉਣ-ਲਿਜਾਣ ‘ਤੇ ਲਗਭਗ 10 ਲੱਖ ਰੁਪਏ ਦਾ ਖਰਚਾ ਆ ਰਿਹਾ ਹੈ, ਜਿਸ ਦਾ ਭੁਗਤਾਨ ਅਦਾਲਤ ਦੇ ਹੁਕਮਾਂ ਮੁਤਾਬਕ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੂੰ ਕੱਲ੍ਹ ਦੁਪਹਿਰ ਨੂੰ ਅਸਾਮ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਰਾਤ ਭਰ ਇੱਕ ਸੇਫ ਹਾਊਸ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਨੂੰ ਅੱਜ ਸਵੇਰੇ ਇੱਕ ਰੈਗੂਲਰ ਫਲਾਈਟ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ।
What's Your Reaction?
Like
0
Dislike
0
Love
0
Funny
0
Angry
0
Sad
0
Wow
0