PSEB ਭਲਕੇ ਐਲਾਨੇਗਾ 12ਵੀਂ ਦਾ ਨਤੀਜਾ, ਚੇਅਰਮੈਨ 12.30 ਵਜੇ ਕਰਨਗੇ ਪ੍ਰੈੱਸ ਕਾਨਫਰੰਸ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਹਜ਼ਾਰਾਂ ਸੀਨੀਅਰ ਸੈਕੰਡਰੀ ਵਿਦਿਆਰਥੀਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਬੋਰਡ ਵੱਲੋਂ ਮਾਰਚ 2026 ਵਿੱਚ ਲਈਆਂ ਗਈਆਂ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ ਦੇ ਨਤੀਜੇ 13 ਮਈ, 2026 ਨੂੰ ਦੁਪਹਿਰ 12:30 ਵਜੇ ਐਲਾਨੇ ਜਾਣਗੇ।
ਬੋਰਡ ਚੇਅਰਮੈਨ ਬੋਰਡ ਦੇ ਮੁੱਖ ਦਫ਼ਤਰ (ਮੋਹਾਲੀ) ਵਿਖੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ ਉਹ ਅਧਿਕਾਰਤ ਤੌਰ ‘ਤੇ ਨਤੀਜਿਆਂ ਦਾ ਐਲਾਨ ਕਰਨਗੇ ਅਤੇ ਰਾਜ ਪੱਧਰੀ ਮੈਰਿਟ ਸੂਚੀ, ਪਾਸ ਪ੍ਰਤੀਸ਼ਤਤਾ ਅਤੇ ਟਾਪਰਾਂ ਦੇ ਵੇਰਵੇ ਸਾਂਝੇ ਕਰਨਗੇ।
ਵਿਦਿਆਰਥੀ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਆਪਣੇ ਨਤੀਜੇ ਦੇਖ ਸਕਣਗੇ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਦੇ ਨਤੀਜੇ ਨਤੀਜਿਆਂ ਦੇ ਐਲਾਨ ਦੇ ਨਾਲ ਹੀ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਰੋਲ ਨੰਬਰ ਦਰਜ ਕਰਕੇ ਨਤੀਜੇ ਚੈੱਕ ਕੀਤੇ ਜਾ ਸਕਦੇ ਹਨ। ਬੋਰਡ ਨੇ ਸਪੱਸ਼ਟ ਕੀਤਾ ਕਿ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਚੇਅਰਮੈਨ ਨੇ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ 9549-161-161 ਵੀ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਇਸ ਸਾਲ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਈਆਂ ਸਨ, ਜਿਸ ਵਿੱਚ ਲਗਭਗ 2.65 ਲੱਖ ਵਿਦਿਆਰਥੀ ਬੈਠੇ ਸਨ। ਪਿਛਲੇ ਸਾਲ, PSEB ਨੇ 14 ਮਈ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਸਨ। ਕੁੱਲ 2.84 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਹਿੱਸਾ ਲਿਆ ਸੀ, ਅਤੇ ਲਗਭਗ 2.64 ਲੱਖ ਵਿਦਿਆਰਥੀ ਪਾਸ ਹੋਏ ਸਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਮੁਤਾਬਕ 12ਵੀਂ ਜਮਾਤ ਲਈ ਇੱਕ ਸਾਂਝੀ ਮੈਰਿਟ ਸੂਚੀ ਜਾਰੀ ਕੀਤੀ ਜਾਵੇਗੀ। ਕੋਈ ਵੀ ਸਟ੍ਰੀਮ-ਵਾਰ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਜਾਵੇਗੀ। ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਟਾਪਰਾਂ ਦੇ ਬਰਾਬਰ ਅੰਕ ਹਨ, ਤਾਂ ਸਭ ਤੋਂ ਘੱਟ ਉਮਰ ਵਾਲੇ ਨੂੰ ਪਹਿਲਾ ਸਥਾਨ ਦਿੱਤਾ ਜਾਵੇਗਾ, ਹਾਲਾਂਕਿ ਉਨ੍ਹਾਂ ਦਾ ਰੈਂਕ ਉਹੀ ਰਹੇਗਾ।
What's Your Reaction?
Like
0
Dislike
0
Love
0
Funny
0
Angry
0
Sad
0
Wow
0