PU ‘ਚ ਸਾਈਨ ਬੋਰਡਾਂ ਤੋਂ ਪੰਜਾਬੀ ਹਟਾਉਣ ਦਾ ਮਾਮਲਾ, MP ਕੰਗ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ

May 14, 2026 - 08:27
 0  1
PU ‘ਚ ਸਾਈਨ ਬੋਰਡਾਂ ਤੋਂ ਪੰਜਾਬੀ ਹਟਾਉਣ ਦਾ ਮਾਮਲਾ, MP ਕੰਗ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਵਿਖੇ ਪੰਜਾਬੀ ਭਾਸ਼ਾ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਉਪ-ਰਾਸ਼ਟਰਪਤੀ ਅਤੇ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸਾਰੇ ਸਾਈਨਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਸਤਿਕਾਰ ਅਤੇ ਪ੍ਰਮੁੱਖਤਾ ਨਾਲ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ “ਅਸੀਂ ਆਪਣੀ ਮਾਂ-ਬੋਲੀ ਨੂੰ ਆਪਣੇ ਸੰਸਥਾਨ ਤੋਂ ਮਿਟਾਉਣ ਦੀਆਂ ਕਿਸੇ ਵੀ ਯੋਜਨਾਬੱਧ ਕੋਸ਼ਿਸ਼ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇਖ ਰਿਹਾ ਹੈ। ਪੰਜਾਬ ਯੂਨੀਵਰਸਿਟੀ ਦੀ ਆਤਮਾ ਨੂੰ ਹਾਈਜੈਕ ਨਹੀਂ ਹੋਣ ਦਿੱਤਾ ਜਾਵੇਗਾ।”

ਕੰਗ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਜੋ ਕਿ ਪੰਜਾਬ ਦਾ ਮਾਣ ਅਤੇ ਪਛਾਣ ਹੈ, ਇੱਕ ਵਾਰ ਫਿਰ ਆਪਣੀ ਆਤਮਾ ‘ਤੇ ਹਮਲੇ ਦਾ ਸਾਹਮਣਾ ਕਰ ਰਹੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਦੁਆਰਾ ਲਗਾਏ ਗਏ ਨਵੇਂ ਸਾਈਨਬੋਰਡਾਂ ਨੇ ਪੰਜਾਬੀ (ਗੁਰਮੁਖੀ) ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਹੈ, ਸਿਰਫ਼ ਹਿੰਦੀ ਅਤੇ ਅੰਗਰੇਜ਼ੀ ਨੂੰ ਥਾਂ ਦਿੱਤੀ ਗਈ ਹੈ। ਇਹ ਕੋਈ ਗਲਤੀ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਪਛਾਣ ਅਤੇ ਇਸ ਧਰਤੀ ਦੀ ਮਾਂ-ਬੋਲੀ ਨੂੰ ਮਿਟਾਉਣ ਦੀ ਇੱਕ ਜਾਣਬੁੱਝ ਕੇ ਕੀਤੀ ਗਈ ਸਾਜ਼ਿਸ਼ ਹੈ।

ਪੰਜਾਬ ਯੂਨੀਵਰਸਿਟੀ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ ਗਿਆਨ ਦੇ ਕੇਂਦਰ ਵਜੋਂ ਬਣਾਇਆ ਗਿਆ ਸੀ। ਇਸ ਦੀ ਵਿਰਾਸਤ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਅਜਿਹੇ ਸਮੇਂ ਜਦੋਂ ਦੇਸ਼ ਭਾਸ਼ਾਈ ਵੰਨ-ਸੁਵਨੰਤਾ ਦਾ ਜਸ਼ਨ ਮਨਾ ਰਿਹਾ ਹੈ, ਪੰਜਾਬੀ ਨੂੰ ਨਜ਼ਰਅੰਦਾਜ਼ ਕਰਨ ਨਾਲ ਵਿਦਿਆਰਥੀਆਂ, ਫੈਕਲਟੀ ਅਤੇ ਸਾਬਕਾ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਮੈਂ ਸਮਝਦਾ ਹਾਂ ਕਿ ਅਪਾਹਜਾਂ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਜ਼ਰੂਰੀ ਹੈ, ਪਰ ਇਹ ਸਾਡੀ ਸੱਭਿਆਚਾਰਕ ਪਛਾਣ ਦੀ ਕੀਮਤ ‘ਤੇ ਨਹੀਂ ਹੋਣਾ ਚਾਹੀਦਾ। ਸਾਰੇ ਸਾਈਨ ਬੋਰਡਾਂ ‘ਤੇ ਹਿੰਦੀ ਅਤੇ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਨੂੰ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਇਹ ਸਿਰਫ਼ ਭਾਸ਼ਾ ਦਾ ਮੁੱਦਾ ਨਹੀਂ ਹੈ, ਸਗੋਂ ਪੰਜਾਬ ਯੂਨੀਵਰਸਿਟੀ ਦੇ ਇਤਿਹਾਸਕ ਚਰਿੱਤਰ ਅਤੇ ਖੇਤਰੀ ਭਾਵਨਾਵਾਂ ਦਾ ਸਤਿਕਾਰ ਕਰਨ ਦਾ ਮਾਮਲਾ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0