ਨਵੀਂ ਦਿੱਲੀ- ਚੰਡੀਗੜ੍ਹ ਦੇ ਮੇਅਰ ਚੋਣ ਸਬੰਧੀ ਸੁਣਵਾਈ ਸ਼ੁਰੂ ਹੁੰਦੇ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਮੇਅਰ ਨੇ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਰਿਟਰਨਿੰਗ ਅਫਸਰ ਵੱਲੋਂ ਚਿੰਨ੍ਹਿਤ ਬੈਲਟ ਨੂੰ ਸਹੀ ਗਿਣਿਆ ਜਾਵੇ। ਸਾਲਿਸਟਰ ਜਨਰਲ ਨੇ ਕਿਹਾ ਕਿ ਪਹਿਲਾਂ ਮੁੜ ਚੋਣਾਂ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕਿ ਬੈਲਟ ਪੇਪਰ ਖਰਾਬ ਕਰਨ ‘ਤੇ ਸੁਪਰੀਮ ਕੋਰਟ ਸਖਤ ਹੈ। ਸੁਪਰੀਮ ਕੋਰਟ ਨੇ ਚੋਣ ਬੈਲਟ ਪੇਪਰ ਤਲਬ ਕੀਤੇ ਹਨ। ਸੁਪਰੀਮ ਕੋਰਟ ਮੰਗਲਵਾਰ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬੈਲਟ ਪੇਪਰਾਂ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਲੋੜੀਂਦੀ ਸੁਰੱਖਿਆ ਨਾਲ ਬੈਲਟ ਪੇਪਰ ਲਿਆਉਣ ਲਈ ਕਿਹਾ ਹੈ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਦੀ ਪੂਰੀ ਵੀਡੀਓ ਵੀ ਮੰਗੀ ਗਈ ਹੈ