ਗਣਤੰਤਰ ਦਿਵਸ 26 ਜਨਵਰੀ, 1950 ਦਿਨ ਦੇ ਆਦਰ ਵਜੋਂ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ‘ਤੇ ਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ‘ਤੇ ਆਧਾਰਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੇ ਵੱਡੇ-ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਯਾਦ ਕਰਦੇ ਹਨ।