NewsUpdate ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ‘ਚ ਇਕ ਸੜਕ ਹਾਦਸੇ ‘ਚ 27 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਅਧੀਨ ਪੈਂਦੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਵਜੋਂ ਹੋਈ ਹੈ। ਵਰਿੰਦਰ ਕੁਮਾਰ ਦੱਤਾ 2017-18 ਵਿੱਚ ਆਪਣਾ ਚੰਗਾ ਭਵਿੱਖ ਬਣਾਉਣ ਲਈ ਆਸਟ੍ਰੇਲੀਆ ਆਏ ਸੀ। ਵਰਿੰਦਰ ਕੁਮਾਰ ਦੇ ਮਾਪੇ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਤੁਰੰਤ ਆਸਟ੍ਰੇਲੀਆ ਤੋਂ ਭਾਰਤ ਲਿਆਉਣ ਚ ਮਦਦ ਕੀਤੀ ਜਾਵੇ ਤਾਂ ਜੋ ਉਸਦਾ ਅੰਤਿਮ ਸਸਕਾਰ ਕੀਤਾ ਜਾ ਸਕੇ। #7seastvaustralia