ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਮੰਗਲਵਾਰ ਨੂੰ ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਚਾਰ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਲਾਸ਼ੀ ਲਈ।
ਇੱਕ ਸੂਤਰ ਨੇ ਦੱਸਿਆ ਕਿ ਅੱਤਵਾਦੀ-ਗੈਂਗਸਟਰ ਗਠਜੋੜ ਦੇ ਮਾਮਲੇ ਵਿੱਚ NIA ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਥਾਵਾਂ ‘ਤੇ ਵਿਆਪਕ ਤਲਾਸ਼ੀ ਲਈ ਜਾ ਰਹੀ ਹੈ।