ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ, ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਵਜੋਂ ਨਿਯੁਕਤ
ਜਿਵੇਂ-ਜਿਵੇਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਹਰੇਕ ਸਿਆਸੀ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਚੋਣ ਮੈਨੀਫੈਸਟੋ ਲਈ 9 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਵੱਜੋਂ ਨਿਯੁਕਤ ਕੀਤਾ ਗਿਆ ਹੈ।

ਕਮੇਟੀ ਦੇ ਬਾਕੀ ਮੈਂਬਰਾਂ ‘ਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਤੇ ਹਰਚਰਨ ਸਿੰਘ ਬੈਂਸ ਸ਼ਾਮਲ ਹਨ। ਇਸ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਵਿੰਗਾਂ—ਜਿਨ੍ਹਾਂ ਵਿੱਚ ਯੂਥ, ਮਹਿਲਾ, ਟਰੇਡ ਐਂਡ ਇੰਡਸਟਰੀ, ਲੀਗਲ, SOI, ਕਰਮਚਾਰੀ, ਸਾਬਕਾ ਸੈਨਿਕ ਅਤੇ ਘੱਟ ਗਿਣਤੀ ਵਿੰਗ ਸ਼ਾਮਲ ਹਨ, ਦੇ ਪ੍ਰਧਾਨਾਂ ਨੂੰ ਕਮੇਟੀ ਵਿੱਚ ਵਿਸ਼ੇਸ਼ ਸੱਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਕਮੇਟੀ ਦਾ ਉਦੇਸ਼ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ, ਕਰਮਚਾਰੀਆਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਆਪਕ ਤੌਰ ’ਤੇ ਵਿਚਾਰ-ਵਟਾਂਦਰਾ ਕਰਨਾ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0