ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਲ ਕਰਨ ਦੀ ਮਿਲੀ ਇਜਾਜ਼ਤ, ਬੀਮਾਰ ਦਾਦੀ ਨਾਲ ਕਰ ਸਕਣਗੇ ਗੱਲ

Oct 7, 2026 - 08:00
 0  0
ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਲ ਕਰਨ ਦੀ ਮਿਲੀ ਇਜਾਜ਼ਤ, ਬੀਮਾਰ ਦਾਦੀ ਨਾਲ ਕਰ ਸਕਣਗੇ ਗੱਲ

ਜੇਲ੍ਹ ਵਿਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਸ ਨੂੰ ਆਪਣੀ ਬੀਮਾਰ ਦਾਦੀ ਨਾਲ ਵੀਡੀਓ ਕਾਲ ‘ਤੇ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਅੰਮ੍ਰਿਤਪਾਲ ਸਿੰਘ 10 ਮਿੰਟ ਲਈ ਆਪਣੀ ਦਾਦੀ ਨਾਲ ਵੀਡੀਓ ਕਾਲ ‘ਤੇ ਗੱਲ ਕਰ ਸਕਣਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਇਸ ਸਬੰਧ ਵਿੱਚ ਅਦਾਲਤ ਵਿੱਚ ਬੀਮਾਰ ਦਾਦੀ ਨੂੰ ਮਿਲਣ ਲਈ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਸੀ, ਹਾਲਾਂਕਿ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ, ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਵੀਡੀਓ ਕਾਲ ਕਰਨ ਦੀ ਇਜਾਜ਼ਤ ਦਿੱਤੀ।

ਅਦਾਲਤ ਦੇ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅੱਜ ਤੋਂ ਅਗਲੇ ਪੰਜ ਦਿਨਾਂ ਵਿੱਚ ਇੱਕ ਵਾਰ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲ ਕਰ ਸਕਣਗੇ। ਇਸ ਦੌਰਾਨ, ਉਹ ਵੱਧ ਤੋਂ ਵੱਧ 10 ਮਿੰਟ ਲਈ ਆਪਣੀ ਦਾਦੀ ਦੀ ਸਿਹਤ ਬਾਰੇ ਹਾਲ-ਚਾਲ ਪੁੱਛ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0