ਅੰਮ੍ਰਿਤਸਰ ਦੇ ਪਿੰਡ ਮਹਿਤਾ ‘ਚ ਜਿਮ ‘ਤੇ ਹੋਈ ਫਾਇਰਿੰਗ, CCTV ‘ਚ ਕੈਦ ਹੋਈ ਘਟਨਾ
ਅੰਮ੍ਰਿਤਸਰ ਦੇ ਪਿੰਡ ਮਹਿਤਾ ‘ਚ ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਜਿਮ ‘ਤੇ ਫਾਇਰਿੰਗ ਕੀਤੀ ਗਈ। ਗੋਲੀਆਂ ਜਿਮ ਦੇ ਸ਼ੀਸ਼ੇ ‘ਤੇ ਜਾ ਲੱਗੀਆਂ। ਗਨੀਮਤ ਰਹੀ ਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਾਰੀ ਵਾਰਦਾਤ ਉੱਥੇ ਲੱਗੇ CCTV ਕੈਮਰੇ ‘ਚ ਕੈਦ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਮ ਦੇ ਮਾਲਕ ਨੂੰ ਕੁਝ ਦਿਨ ਪਹਿਲਾਂ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ। ਸ਼ੱਕ ਹੈ ਕਿ ਫਿਰੌਤੀ ਨਾ ਦੇਣ ਕਰਕੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ CCTV ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
What's Your Reaction?
Like
0
Dislike
0
Love
0
Funny
0
Angry
0
Sad
0
Wow
0