ਅੰਮ੍ਰਿਤਸਰ ’ਚ ਮੇਕਅਪ ਆਰਟਿਸਟ ਤੇ ਇੰਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬੀ ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ (ਮਧੂਸੂਦਨ) ਦੀ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਸ਼ਨੀਵਾਰ ਸ਼ਾਮ ਕਰੀਬ 6 ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ।
ਹਮਲੇ ਤੋਂ ਬਾਅਦ ਮੈਡ ਸੰਧੂ ਗੰਭੀਰ ਜ਼ਖ਼ਮੀ ਹਾਲਤ ਵਿੱਚ ਸੜਕ ’ਤੇ ਮਿਲੇ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
ਮੈਡ ਸੰਧੂ ਮੇਕਅਪ, ਫੈਸ਼ਨ ਅਤੇ ਲਾਈਫਸਟਾਈਲ ਨਾਲ ਜੁੜੀ ਸਮੱਗਰੀ ਲਈ ਸੋਸ਼ਲ ਮੀਡੀਆ ’ਤੇ ਕਾਫ਼ੀ ਮਸ਼ਹੂਰ ਸਨ। ਉਹ ਜੈਂਡਰ ਅਤੇ LGBTQ+ ਨਾਲ ਜੁੜੇ ਮੁੱਦਿਆਂ ’ਤੇ ਵੀ ਖੁੱਲ੍ਹ ਕੇ ਆਪਣੀ ਗੱਲ ਰੱਖਦੇ ਸਨ।
ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਪੁਲਿਸ ਦੀ ਜਾਂਚ ਜਾਰੀ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0