ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ, 4 ਸਤੰਬਰ ਨੂੰ ਹੋਵੇਗੀ ਮੀਟਿੰਗ

Aug 19, 2026 - 09:30
 0  0
ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ, 4 ਸਤੰਬਰ ਨੂੰ ਹੋਵੇਗੀ ਮੀਟਿੰਗ

ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਦਾ ਸੱਦਾ ਮਿਲ ਗਿਆ। 4 ਸਤੰਬਰ ਨੂੰ ਕਿਸਾਨਾਂ ਤੇ ਕੇਂਦਰ ਸਰਕਾਰ ਦੇ ਵਿਚ ਗੱਲਬਾਤ ਹੋਵੇਗੀ। ਇਨ੍ਹਾਂ ਵਿਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਰਹਿਣਗੇ। ਹਾਲਾਂਕਿ ਅਜੇ ਮੀਟਿੰਗ ਦੀ ਥਾਂ ਤੈਅ ਨਹੀਂ ਹੋਈ ਹੈ। 

3 ਦਿਨ ਪਹਿਲਾਂ ਪੰਜਾਬ ਤੋਂ ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ। ਉਨ੍ਹਾਂ ਨੇ ਖਨੌਰੀ-ਦਾਤਾ ਸਿੰਘਵਾਲਾ ਬਾਰਡਰ ‘ਤੇ ਹਰਿਆਣਾ ਪੁਲਿਸ ਨੇ ਰੋਕ ਦਿੱਤਾ ਸੀ। ਇਸ ਦੇ ਬਾਅਦ ਕਿਸਾਨਾਂ ਨੂੰ ਜੀਂਦ ਡੀਸੀ ਵੈਸ਼ਾਲੀ ਸ਼ਰਮਾ ਦੇ ਨਾਲ ਦੋ ਵਾਰ ਮੀਟਿੰਗ ਹੋਈ। ਹਾਲਾਂਕਿ ਇਸ ਵਿਚ ਕੋਈ ਹੱਲ ਨਹੀਂ ਨਿਕਲਿਆ। ਇਸ ਦੇ ਬਾਅਦ ਕਿਸਾਨਾਂ ਨੇ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ। ਕਿਸਾਨ ਧਰਨੇ ‘ਤੇ ਬੈਠ ਗਏ।

ਹੁਣ ਕੇਂਦਰ ਤੋਂ ਮੀਟਿੰਗ ਦਾ ਸੱਦਾ ਮਿਲਣ ਦੇ ਬਾਅਦ ਕਿਸਾਨਾਂ ਨੇ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨ ਭਾਰਤ-ਅਮਰੀਕਾ ਟ੍ਰੇਡ ਡੀਲ ਦਾ ਵਿਰੋਧ ਕਰ ਰਹੇ ਹਨ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0