ਝੋਟਾ ਦੇ ਪਿਤਾ ਦਾ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਮੰਤਰੀ ਖੁੱਡੀਆਂ ਮਿਲੇ ਪਰਿਵਾਰ ਨੂੰ
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਸੋਮਵਾਰ ਨੂੰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ, “ਮੈਂ ਰਾਹੁਲ ਗਾਂਧੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰਦਰਸ਼ਨ ਦੇ ਨੇੜੇ ਨਾ ਆਉਣ। ਨਹੀਂ ਤਾਂ, ਮੈਨੂੰ ਪੰਥ ਵਿੱਚੋਂ ਕੱਢ ਦਿੱਤਾ ਜਾਵੇਗਾ।”
ਅਜਿਹੀਆਂ ਚਰਚਾਵਾਂ ਹਨ ਕਿ ਮੋਰਚੇ ਨੂੰ ਸਮਰਥਨ ਦੇਣ ਰਾਹੁਲ ਗਾਂਧੀ ਆਉਣ ਵਾਲੇ ਹਨ। ਇਸ ਤੋਂ ਬਾਅਦ ਝੋਟਾ ਦੇ ਪਿਤਾ ਨੇ ਇਹ ਬਿਆਨ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਭਾਜਪਾ ਨੇਤਾ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਧਰਨੇ ਵਾਲੀ ਥਾਂ ‘ਤੇ ਨਾ ਆਉਣ ਦੀ ਬੇਨਤੀ ਕਰ ਚੁੱਕੇ ਹਨ।

ਦੂਜੇ ਪਾਸੇ ਝੋਟਾ ਦੇ ਕਤਲ ਤੋਂ ਲਗਭਗ 21 ਦਿਨ ਬਾਅਦ ਪੰਜਾਬ ਸਰਕਾਰ ਦੇ ਇੱਕ ਮੰਤਰੀ ਨੇ ਅੱਜ ਪਹਿਲੀ ਵਾਰ ਝੋਟਾ ਦੇ ਘਰ ਦਾ ਪਹੁੰਚੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੀ 13 ਅਕਤੂਬਰ ਨੂੰ ਇੱਕ ਕੈਮਿਸਟ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਰਿਵਾਰ ਦੀ ਬੇਨਤੀ ‘ਤੇ, ਸੀਬੀਆਈ ਨੂੰ ਜਾਂਚ ਸੌਂਪੀ ਗਈ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0