ਦੀਵਾਲੀ ਮਗਰੋਂ ਲੁਧਿਆਣਾ ‘ਚ AQI ਹੋਇਆ 300 ਦੇ ਪਾਰ, ਅਗਲੇ 3 ਦਿਨਾਂ ‘ਚ ਧੁੰਦ ਛਾਈ ਰਹਿਣ ਦੀ ਸੰਭਾਵਨਾ

Nov 10, 2026 - 02:14
 0  0
ਦੀਵਾਲੀ ਮਗਰੋਂ ਲੁਧਿਆਣਾ ‘ਚ AQI ਹੋਇਆ 300 ਦੇ ਪਾਰ, ਅਗਲੇ 3 ਦਿਨਾਂ ‘ਚ ਧੁੰਦ ਛਾਈ ਰਹਿਣ ਦੀ ਸੰਭਾਵਨਾ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿਚ ਏਅਰ ਕੁਆਲਿਟੀ ਇੰਡੈਕਸ ਯਾਨੀ AQI 300 ਤੋਂ ਪਾਰ ਹੋ ਗਿਆ ਹੈ। 3 ਦਿਨ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ। ਪ੍ਰਦੂਸ਼ਣ ਕਰਕੇ ਪੰਜਾਬ ਵਿਚ ਧੁੰਦ ਦਿਖਾਈ ਦੇ ਰਹੀ ਹੈ। ਪਟਾਕਿਆਂ ਦੇ ਧੂੰਏਂ ਨੇ ਪੰਜਾਬ ਵਿਚ ਹਵਾ ਦਾ ਮਿਜਾਜ਼ ਵਿਗਾੜ ਦਿੱਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹਵਾ ਦਾ ਪੱਧਰ ਖਤਰਨਾਕ ਹੱਦ ਤੱਕ ਪਹੁੰਚ ਚੁੱਕਾ ਹੈ।

ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋ ਚੁੱਕੀ ਹੈ। ਪ੍ਰਦੂਸ਼ਣ ਕਰਕੇ ਲੋਕਾਂ ਦੀ ਸਿਹਤ ਨੂੰ ਲੈ ਕੇ ਵੀ ਚਿੰਤਾਵਾਂ ਵਧ ਗਈਆਂ ਹਨ। ਮੌਸਮ ਵਿਭਾਗ ਵੱਲੋਂ 3 ਦਿਨ ਦੇ ਆਸਾਰ ਜਤਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਪ੍ਰਦੂਸ਼ਣ ਤੇ ਧੁੰਦ ਦੀ ਦੋਹਰੀ ਮਾਰ ਦੇਖਣ ਨੂੰ ਮਿਲ ਸਕਦੀ ਹੈ। ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇਸ ਲਈ ਸਵੇਰੇ ਤੇ ਸ਼ਾਮ ਨੂੰ ਬਿਨਾਂ ਵਜ੍ਹਾ ਘਰ ਤੋਂ ਬਾਹਰ ਨਿਕਲਣ ਤੋਂ ਬਚਿਆ ਜਾਵੇ। ਜਾਂ ਫਿਰ ਮਾਸਕ ਦੀ ਵਰਤੋਂ ਕੀਤੀ ਜਾਵੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0