ਧੂਰੀ ਹਲਕੇ ਨੂੰ CM Mann ਨੇ ਦਿੱਤਾ ਵੱਡਾ ਤੋਹਫ਼ਾ, ਪਿੰਡ ਕਹੇਰੂ ‘ਚ ਸਪੋਰਟਸ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਵੱਲੋਂ ਧੂਰੀ ਦੇ ਪਿੰਡ ਕਹੇਰੂ ‘ਚ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ। ਲਗਭਗ 39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ‘ਚ ਇਹ ਸਪੋਰਟਸ ਕੰਪਲੈਕਸ ਬਣ ਰਿਹਾ ਹੈ।
ਇਸ ਨੂੰ ਬਣਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਇਲਾਕੇ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਤੋਂ ਇਲਾਵਾ CM ਮਾਨ ਨੇ ਸ਼ਾਨਦਾਰ ਹਾਕੀ ਸਟੇਡੀਅਮ ਦਾ ਵੀ ਉਦਘਾਟਨ ਕੀਤਾ ਤੇ ਜਨ ਸਭਾ ਨੂੰ ਸੰਬੋਧਨ ਕੀਤਾ ਤੇ ਨਾਲ ਹੀ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਹੀ CM ਮਾਨ ਨੇ ਸੰਗਰੂਰ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ ਆਧੁਨਿਕ ਹਾਕੀ ਐਸਟ੍ਰੋਟਰਫ ਸਟੇਡੀਅਮ ਲੋਕ ਅਰਪਣ ਕੀਤਾ ਹੈ। ਇਹ ਸਟੇਡੀਅਮ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ।
What's Your Reaction?
Like
0
Dislike
0
Love
0
Funny
0
Angry
0
Sad
0
Wow
0