ਨੈਦਰਲੈਂਡਜ਼ ਦੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨਿਵੇਸ਼ ਦੇ ਨਵੇਂ ਰਾਹ ਤਿਆਰ ਕਰਨ ਲਈ ਨੈਦਰਲੈਂਡਜ਼ ਦੌਰੇ ਦੌਰਾਨ ਵੱਖ-ਵੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੈਦਰਲੈਂਡਜ਼ ਦੀਆਂ ਕੰਪਨੀਆਂ ਨੂੰ ਪੰਜਾਬ ਦੀ ਉਪਜਾਊ ਧਰਤੀ ਅਤੇ ਨਿਵੇਸ਼ ਪੱਖੀ ਮਾਹੌਲ ਦਾ ਲਾਹਾ ਲੈਣ ਲਈ ਨਿਵੇਸ਼ ਦਾ ਸੱਦਾ ਦਿੱਤਾ।
ਇਸ ਦੌਰਾਨ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਮੁੱਖ ਮੰਤਰੀ ਨੇ ਪੰਜਾਬ ਵਿੱਚ ਵਰਲਡ ਹਾਰਟੀ ਸੈਂਟਰ ਦੀ ਤਰਜ਼ ’ਤੇ ਬਾਗਬਾਨੀ ਸਿਖਲਾਈ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ।
ਮੁੱਖ ਮੰਤਰੀ ਨੇ ਤਕਨਾਲੋਜੀ ਦੇ ਖੇਤਰ ਵਿੱਚ ਦੁਨੀਆ ਦੀ ਮੋਹਰੀ ਕੰਪਨੀ ਐੱਨ ਐੱਕਸ ਪੀ ਸੈਮੀਕੰਡਕਟਰਜ਼ ਨੈਦਰਲੈਂਡਜ਼ ਦੇ ਉੱਚ ਅਧਿਕਾਰੀਆਂ ਮੌਰਿਸ ਗੈਰੇਟਸ ਅਤੇ ਡਾ. ਅੰਕਿਤ ਪਾਲ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕੰਪਨੀ ਨੂੰ ਮੁਹਾਲੀ ਦੇ ਕਾਲਕਟ ਭਵਨ ਵਿੱਚ ‘ਸਿਲੀਕਾਨ ਵੈਲੀ’ ਵਰਗਾ ਈਕੋ-ਸਿਸਟਮ ਵਿਕਸਤ ਕਰਨ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।
ਮਾਨ ਨੇ ਕੰਪਨੀ ਦੇ ਪ੍ਰਬੰਧਕਾਂ ਨੂੰ ਮੁਹਾਲੀ ਵਿੱਚ ਆਧੁਨਿਕ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨਵੀਂ ਤਕਨਾਲੋਜੀ ਅਤੇ ਉਦਯੋਗਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ ਤਾਂ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।
What's Your Reaction?
Like
0
Dislike
0
Love
0
Funny
0
Angry
0
Sad
0
Wow
0