ਪੰਡਿਤ ਰਾਓ ਧਰੇਨਵਰ ਨੇ ਦਿਲਜੀਤ ਦੋਸਾਂਝ ਵੱਲੋਂ ਲਗਾਏ ਗਏ ਦੋਹਰੇ ਮਾਪਦੰਡਾਂ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਦਿਲਜੀਤ ਦੋਸਾਂਝ ਵੱਲੋਂ ਲਗਾਏ ਗਏ ਦੋਹਰੇ ਮਾਪਦੰਡਾਂ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਥੇ ਦੋਹਰੇ ਮਾਪਦੰਡਾਂ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਰਾਬ, ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਵਿਰੁੱਧ ਉਨ੍ਹਾਂ ਦਾ ਇਤਰਾਜ਼ ਸਿਰਫ਼ ਦਿਲਜੀਤ ਦੋਸਾਂਝ ਤੱਕ ਸੀਮਤ ਨਹੀਂ ਹੈ, ਸਗੋਂ ਪੂਰੀ ਸੰਗੀਤ ਇੰਡਸਟਰੀ ਦੇ ਹਰ ਉਸ ਗਾਇਕ ‘ਤੇ ਲਾਗੂ ਹੁੰਦਾ ਹੈ ਜੋ ਅਜਿਹੇ ਗੀਤ ਗਾਉਂਦਾ ਹੈ
ਦਿਲਜੀਤ ਨੇ ਇਲਜ਼ਾਮ ਲਗਾਇਆ ਸੀ ਕਿ 21 ਨਵੰਬਰ 2026 ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਏ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ ‘ਤੇ ਲੱਗੀਆਂ ਪਾਬੰਦੀਆਂ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਜਦੋਂ ਵਿਦੇਸ਼ੀ ਕਲਾਕਾਰ ਜਿਵੇਂ ਕੋਲਡਪਲੇਅ ਇੱਥੇ ਆ ਕੇ ਸ਼ਰਾਬ ਜਾਂ ਨਸ਼ਿਆਂ ਦਾ ਜ਼ਿਕਰ ਕਰਨ ਵਾਲੇ ਗੀਤ ਗਾਉਂਦੇ ਹਨ ਤਾਂ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੁੰਦਾ, ਪਰ ਭਾਰਤੀ ਕਲਾਕਾਰਾਂ ‘ਤੇ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ, ਜੋ ਕਿ ਦੋਹਰੇ ਮਾਪਦੰਡ ਹਨ ।
ਇਸ ‘ਤੇ ਪੰਡਿਤ ਰਾਓ ਧਰੇਨਵਰ ਨੇ ਕਿਹਾ ਕਿ ਮੈਂ ਸਿਰਫ ਦਿਲਜੀਤ ਦੇ ਗੀਤਾਂ ਦੇ ਖਿਲਾਫ਼ ਨਹੀਂ ਹਾਂ। ਮੈਂ ਅਹਿਮਦਾਬਾਦ ‘ਚ ਸੁਨਿਧੀ ਚੌਹਾਨ ਸਣੇ ਹੋਰ ਗਾਇਕਾਂ ਦੀ ਵੀ ਸ਼ਿਕਾਇਤ ਕੀਤੀ ਸੀ।
What's Your Reaction?
Like
0
Dislike
0
Love
0
Funny
0
Angry
0
Sad
0
Wow
0