ਬਾਬਾ ਗੁਰਿੰਦਰ ਸਿੰਘ ਜੀ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Sep 23, 2025 - 09:52
 0  0
ਬਾਬਾ ਗੁਰਿੰਦਰ ਸਿੰਘ ਜੀ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਤੇ ਨੰਗਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਸ੍ਰੀ ਆਨੰਦਪੁਰ ਸਾਹਿਬ: ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਜਾਣਕਾਰੀ ਅਨੁਸਾਰ, ਡੇਰਾ ਰਾਧਾ ਸੁਆਮੀ ਦੇ ਮੁਖੀ ਨੇ ਡੇਰਾ ਭਾਨਮ, ਡੇਰਾ ਡਰੋਲੀ ਅਤੇ ਡੇਰਾ ਅਗਮਪੁਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦਰਸ਼ਨ ਵੀ ਦਿੱਤੇ। ਫਿਰ ਉਨ੍ਹਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ, ਡੇਰੇ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਹਰ ਸੰਭਵ ਸਹਾਇਤਾ ਭੇਜੀ ਸੀ।

ਇਸ ਤੋਂ ਬਾਅਦ, ਉਹ ਥੋੜ੍ਹੇ ਸਮੇਂ ਲਈ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਵਾਸ ਸਥਾਨ ‘ਤੇ ਰੁਕੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਨੇ ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ ਸੀ। ਜਿਸ ਵਿੱਚ ਉਹ ਫਿਰੋਜ਼ਪੁਰ, ਜਲੰਧਰ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਗੁਰਦਾਸਪੁਰ ਦੇ ਪ੍ਰਭਾਵਿਤ ਖੇਤਰਾਂ ਦਾ ਪਹੁੰਚੇ ਸਨ , ਜਿੱਥੇ ਉਨ੍ਹਾਂ ਡੇਰਾ ਸੰਗਤ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਸੀ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0