ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋਈ ਵਾਪਸੀ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਰਵਾਈ ਸ਼ਮੂਲੀਅਤ

Nov 16, 2026 - 01:46
 0  1
ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋਈ ਵਾਪਸੀ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਰਵਾਈ ਸ਼ਮੂਲੀਅਤ

ਪੰਜਾਬ ਦੀ ਰਾਜਨੀਤੀ ਵਿਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ। SGPC ਦੀ ਸਾਬਕਾ ਪ੍ਰਧਾਨ ਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਤੋਂ ਸ਼ਾਮਲ ਹੋ ਗਈ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਹਲਕੇ ਦੇ ਪਿੰਡ ਬੇਗੋਵਾਲ ਵਿਚ ਆਯੋਜਿਤ ਪ੍ਰੋਗਰਾਮ ਦੌਰਾਨ ਸ. ਸੁਖਬੀਰ ਬਾਦਲ ਦੀ ਮੌਜੂਦਗੀ ਵਿਚ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿਚ ਵਾਪਸੀ ਹੋਈ। ਇਸ ਮੌਕੇ ‘ਤੇ ਅਕਾਲੀ ਦਲ ਦੇ ਕਈ ਨੇਤਾ ਤੇ ਸਮਰਥਕ ਮੌਜੂਦ ਰਹੇ।

ਬੀਬੀ ਜਗੀਰ ਕੌਰ ਦੀ ਘਰ ਵਾਪਸੀ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਬੀਬੀ ਜਗੀਰ ਕੌਰ ਦਾ ਪੁਰਾਣਾ ਨਾਤਾ ਹੈ। ਵੱਡੇ ਬਾਦਲ ਸਾਬ੍ਹ ਨੇ 70 ਸਾਲ ਪੰਜਾਬ ਤੇ ਪੰਥ ਦੀ ਸੇਵਾ ਕੀਤੀ। ਉਨ੍ਹਾਂ ਨੂੰ ਹਰ ਗਰੀਬ, ਮਜ਼ਦੂਰ ਤੇ ਵਪਾਰੀ ਦੀ ਸਮੱਸਿਆ ਦਾ ਪਤਾ ਸੀ। ਸਾਰਿਆਂ ਨੂੰ ਇਕੱਠੇ ਲੈ ਕੇ ਤੁਰਨਾ ਬਾਦਲ ਸਾਬ੍ਹ ਦੀ ਸੋਚ ਸੀ। ਜੋ ਸਕੀਮਾਂ ਵੱਡੇ ਬਾਦਲ ਸਾਬ੍ਹ ਨੇ ਸ਼ੁਰੂ ਕੀਤੀਆਂ ਸੀ, ਉਹ ਫਿਰ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਗੀਰ ਕੌਰ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਦੁਆਬਾ ਵਿਚ ਪਾਰਟੀ ਨੂੰ ਤਾਕਤ ਮਿਲੀ ਹੈ। ਕੁਝ ਕਾਰਨਾਂ ਦੇ ਕਾਰਨ ਅਸੀਂ ਵੱਖ ਹੋਏ ਸੀ ਪਰ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਕ ਹੋਏ ਹਾਂ। ਅੱਜ ਪੰਜਾਬ ਨੂੰ ਲੋੜ ਹੈ ਪੰਜਾਬ ਨੂੰ ਬਚਾਉਣ ਦੀ।

ਉਨ੍ਹਾਂ ਕਿਹਾ ਕਿ 70 ਸਾਲ ਆਪਣੇ ਜੀਵਨ ਵਿਚ ਵੱਡੇ ਬਾਦਲ ਸਾਬ੍ਹ ਨੇ ਪੰਥ ਤੇ ਪੰਜਾਬ ਦੀ ਸੇਵਾ ਕੀਤੀ ਹੈ। ਪੰਜਾਬ ਦਾ ਕੋਈ ਪਿੰਡ ਜਾਂ ਸ਼ਹਿਰ ਨਹੀਂ ਹੋਵੇਗਾ ਜਿਥੇ ਬਾਦਲ ਸਾਹਿਬ ਅੱਜ ਤੱਕ ਗਏ ਨਾ ਹੋਣ। ਉਨ੍ਹਾਂ ਨੂੰ ਹਰ ਗਰੀਬ ਤੇ ਵਪਾਰੀ ਦੀ ਸਮੱਸਿਆ ਦਾ ਪਤਾ ਰਹਿੰਦਾ ਸੀ। ਉਨ੍ਹਾਂ ਦੀ ਸੋਚ ਰਹੀ ਕਿ ਸਾਰਿਆਂ ਨੂੰ ਇਕੱਠੇ ਲੈ ਕੇ ਚੱਲਣਾ ਹੈ।ਸਾਰੇ ਧਰਮਾਂ ਦੇ ਲੋਕ ਬਾਦਲ ਪਰਿਵਾਰ ਨੂੰ ਨਾਲ ਲੈ ਕੇ ਚੱਲਦੇ ਸੀ।

ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ਦੌਰਾਨ ਬੀਬੀ ਜਗੀਰ ਕੌਰ ਦੇ ਬੋਲੇ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ‘ਚੋਂ ਬਣਿਆ ਹੋਇਆ ਹੈ। ਭੁਲੱਥ ‘ਚ ਜਿੰਨਾ ਵੀ ਵਿਕਾਸ ਹੋਇਆ ਬਾਦਲ ਸਰਕਾਰ ਕਰ ਕੇ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜਿਹੜੀ ਲਹਿਰ ਹਰਸਿਮਰਤ ਕੌਰ ਬਾਦਲ ਨੇ ਸ਼ੁਰੂ ਕੀਤੀ ਉਸਦਾ ਅਸੀਂ ਦੇਣ ਨਹੀਂ ਦੇ ਸਕਦੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0