ਭੁੱਕੀ ਵਾਲੇ ਬਿਆਨ ‘ਤੇ ਅਮਨ ਅਰੋੜਾ ਨੇ ਘੇਰੀ ਕਾਂਗਰਸ, ਕਿਹਾ-ਪ੍ਰਗਟ ਸਿੰਘ ਵੀ ਵੜਿੰਗ ਦੀ ਰਾਏ ਨਾਲ ਸਹਿਮਤ ਨਹੀਂ

Nov 27, 2026 - 23:27
 0  0
ਭੁੱਕੀ ਵਾਲੇ ਬਿਆਨ ‘ਤੇ ਅਮਨ ਅਰੋੜਾ ਨੇ ਘੇਰੀ ਕਾਂਗਰਸ, ਕਿਹਾ-ਪ੍ਰਗਟ ਸਿੰਘ ਵੀ ਵੜਿੰਗ ਦੀ ਰਾਏ ਨਾਲ ਸਹਿਮਤ ਨਹੀਂ

ਰਾਜਾ ਵੜਿੰਗ ਦੇ ਭੁੱਕੀ ਦੇ ਬਿਆਨ ਨੇ ਇਕ ਵਾਰ ਫਿਰ ਤੋਂ ਸਿਆਸੀ ਚਰਚਾ ਛੇੜ ਦਿਤੀ ਹੈ। ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਸ਼ੇ ਦਾ ਬਦਲ ਭੁੱਕੀ ਨੂੰ ਦੱਸਿਆ ਜਿਸ ਮਗਰੋਂ ਆਮ ਆਦਮੀ ਪਾਰਟੀ ਵੜਿੰਗ ਨੂੰ ਘੇਰਦੀ ਦਿਖੀ ਹੈ। ‘ਆਪ’ ਆਗੂ ਅਮਨ ਅਰੋੜਾ ਨੇ ਕਿਹਾ ਕਿ ਵੋਟਾਂ ਲੈਣ ਦੀ ਖਾਤਰ ਰਾਜਾ ਵੜਿੰਗ ਪੋਸਤ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ।

ਦੂਜੇ ਪਾਸੇ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਵੀ ਇਸ ਗੱਲ ਦਾ ਵੀ ਵਿਰੋਧ ਕੀਤਾ ਤੇ ਉਨ੍ਹਾਂ ਨੇ ਰਾਜਾ ਵੜਿੰਗ ਤੋਂ ਕਿਨਾਰਾ ਕਰ ਲਿਆ। ਉਨ੍ਹਾਂ ਕਿਹਾ ਕਿ ਮੇਰੀ ਨਿੱਜੀ ਰਾਏ ਹੈ ਕਿ ਮੈਂ ਉਨ੍ਹਾਂ ਦੇ ਇਸ ਬਿਆਨ ਨਾਲ ਸਹਿਮਤ ਨਹੀਂ ਹਾਂ। ਰਾਜਾ ਵੜਿੰਗ ਪਹਿਲਾਂ ਵੀ ਇਸ ਤਰ੍ਹਾਂ ਦੇ ਬਿਆਨ ਦਿੰਦੇ ਆਏ ਹਨ ਜਿਸ ਦਾ ਵਿਰੋਧ ਵੀ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਵੀ ਰਾਜਾ ਵੜਿੰਗ ਦੇ ਬਿਆਨ ‘ਤੇ ਸਵਾਲ ਚੁੱਕੇ ਹਨ। ਹੁਣ ਸਵਾਲ ਹੈ ਕਿ ਕੀ ਨਸ਼ਿਆਂ ਵਰਗੇ ਗੰਭੀਰ ਮੁੱਦੇ ਉਤੇ ਕਾਂਗਰਸ ਦੇ ਅੰਦਰ ਵੀ ਇਕ ਰਾਏ ਨਹੀਂ ਹੈ। ਉਨ੍ਹਾਂ ਵਿਚਾਲੇ ਧੜੇਬੰਦੀ ਨਜ਼ਰ ਆ ਰਹੀ ਹੈ ਤੇ ਹੁਣ ਉਨ੍ਹਾਂ ਦੇ ਬਿਆਨ ‘ਤੇ ਵੀ ਇਕਜੁੱਟਤਾ ਦਿਖਾਈ ਨਹੀਂ ਦੇ ਰਹੀ ਹੈ। ਕੀ ਰਾਜਾ ਵੜਿੰਗ ਦੇ ਇਸ ਬਿਆਨ ਨੂੰ ਇਕ ਪਾਸੇ ਸਿਆਸੀ ਮਕਸਦ ਨਾਲ ਜੋੜਿਆ ਜਾ ਰਿਹਾ ਹੈ ਜਾਂ ਇਸ ਪਿੱਛੇ ਕੋਈ ਹੋਰ ਨੀਤੀਗਤ ਸੋਚ ਵੀ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਕਿਹਾ ਸੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਡਾਕਟਰੀ ਨਿਗਰਾਨੀ ਵਿਚ ਅਫੀਮ ਜਾਂ ਪੋਸਤ ਆਧਾਰਿਤ ਬਦਲਾਂ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤੇ ਨਾਲ ਹੀ ਵਿਸ਼ਵ ਪੱਧਰੀ ਨਸ਼ਾ ਮੁਕਤੀ ਕੇਂਦਰ ਸਥਾਪਤ ਕੀਤੇ ਜਾਣ ਜਾਂ ਮਾਹਿਰ ਡਾਕਟਰਾਂ ਦੀ ਭਰਤੀ ਕਰਨ। ਹਾਲਾਂਕਿ ਚਿੱਟੇ ਵਰਗੇ ਨਸ਼ੇ ਦਾ ਬਦਲ ਭੁੱਕੀ ਦੀ ਖੇਤੀ ਜ਼ਰੂਰ ਹੋ ਸਕਦੀ ਹੈ। ਹੁਣ ਲਗਾਤਾਰ ਇਸ ਬਿਆਨ ਦਾ ਵਿਰੋਧ ਕੀਤਾ ਜਾ ਰਿਹਾ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0