ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਵਿਦੇਸ਼ੀ ਲਿੰਕਾਂ ਦੀ ਜਾਂਚ ਤੇਜ਼ — CBI ਨੇ ਪਾਸਪੋਰਟ ਕੀਤਾ ਜ਼ਬਤ
ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਬਾਰੇ ਹੁਣ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਸੀਬੀਆਈ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਭੁੱਲਰ ਡਿਊਟੀ ਦੌਰਾਨ ਬਿਨਾਂ ਅਨੁਮਤੀ ਦੁਬਈ ਗਿਆ ਸੀ। ਇਸ ਤੋਂ ਬਾਅਦ CBI ਨੇ ਉਸਦਾ ਪਾਸਪੋਰਟ ਜ਼ਬਤ ਕਰ ਲਿਆ ਹੈ ਅਤੇ ਉਸ ਦੀਆਂ ਵਿਦੇਸ਼ੀ ਯਾਤਰਾਵਾਂ ਦੇ ਪੂਰੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।
ਸੀਬੀਆਈ ਦੇ ਅਧਿਕਾਰਤ ਸੂਤਰਾਂ ਮੁਤਾਬਕ, ਭੁੱਲਰ ਦੀਆਂ ਕੁਝ ਜਾਇਦਾਦਾਂ ਦੁਬਈ ਵਿਚ ਪਾਈਆਂ ਗਈਆਂ ਹਨ। ਇਸਦੇ ਨਾਲ ਹੀ ਲੁਧਿਆਣਾ ਵਿੱਚ ਜ਼ਮੀਨ ਅਤੇ ਮਾਛੀਵਾੜਾ ਖੇਤਰ ਵਿੱਚ ਦੁਕਾਨਾਂ ਬਾਰੇ ਵੀ ਜਾਂਚ ਜਾਰੀ ਹੈ। ਏਜੰਸੀ ਨੂੰ ਸ਼ੱਕ ਹੈ ਕਿ ਇਹ ਸਾਰੀਆਂ ਜਾਇਦਾਦਾਂ ਭੁੱਲਰ ਨੇ ਆਪਣੇ ਅਹੁਦੇ ਦਾ ਗਲਤ ਫਾਇਦਾ ਚੁੱਕਦਿਆਂ ਖਰੀਦੀਆਂ ਹੋ ਸਕਦੀਆਂ ਹਨ।
ਸੂਤਰਾਂ ਅਨੁਸਾਰ, CBI ਹੁਣ ਇਹ ਵੀ ਪਤਾ ਲਗਾ ਰਹੀ ਹੈ ਕਿ ਕੀ ਇਹ ਜਾਇਦਾਦਾਂ ਕਿਸੇ ਹੋਰ ਦੇ ਨਾਮ ‘ਤੇ ਖਰੀਦੀਆਂ ਗਈਆਂ ਸਨ ਅਤੇ ਪੈਸੇ ਦਾ ਸਰੋਤ ਕੀ ਸੀ। ਆਉਣ ਵਾਲੇ ਦਿਨਾਂ ਵਿੱਚ ਭੁੱਲਰ ਦੀਆਂ ਵਿਦੇਸ਼ੀ ਜਾਇਦਾਦਾਂ ਅਤੇ ਸੰਪਰਕਾਂ ਬਾਰੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0