ਰਾਜਵੀਰ ਜਵੰਦਾ ਦੀ ਮ੍ਰਿਤਕ ਦੇਹ ਜੱਦੀ ਪਿੰਡ ਲਈ ਰਵਾਨਾ, ਭਲਕੇ ਹੋਵੇਗਾ ਅੰਤਿਮ ਸੰਸਕਾਰ

Oct 8, 2025 - 08:11
 0  1
ਰਾਜਵੀਰ ਜਵੰਦਾ ਦੀ ਮ੍ਰਿਤਕ ਦੇਹ ਜੱਦੀ ਪਿੰਡ ਲਈ ਰਵਾਨਾ, ਭਲਕੇ ਹੋਵੇਗਾ ਅੰਤਿਮ ਸੰਸਕਾਰ

ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸਵੇਰੇ 10.55 ਵਜੇ ਆਖਰੀ ਸਾਹ ਲਿਆ। ਉਹ 11 ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਫੋਰਟਿਸ ਹਸਪਤਾਲ ਨੇ ਦੁਪਹਿਰ 12.30 ਵਜੇ ਦੇ ਕਰੀਬ ਉਨ੍ਹਾਂ ਦੀ ਮੌਤ ਦਾ ਰਸਮੀ ਨੋਟਿਸ ਜਾਰੀ ਕੀਤਾ।

ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਦੇ ਫੇਜ਼ 6 ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਪੋਸਟਮਾਰਟਮ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਪਹਿਲਾਂ ਮੋਹਾਲੀ ਵਾਲੇ ਘਰ ਲਿਆਂਦੀ ਗਈ। ਪਰਿਵਾਰ ਸ਼ਾਮ 4.45 ਵਜੇ ਦੇ ਕਰੀਬ ਮ੍ਰਿਤਕ ਦੇਹ ਲੈ ਕੇ ਲੁਧਿਆਣਾ ਲਈ ਰਵਾਨਾ ਹੋ ਗਿਆ। ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਜਗਰਾਓਂ ਦੇ ਉਨ੍ਹਾਂ ਦੇ ਜੱਦੀ ਪਿੰਡ ਪੌਣਾ ਵਿੱਚ ਕੀਤਾ ਜਾਵੇਗਾ। ਜਿਸ ਜਗ੍ਹਾ ‘ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ, ਉਹ ਘਰ ਤੋਂ ਸਿਰਫ਼ 25-30 ਮੀਟਰ ਦੀ ਦੂਰੀ ‘ਤੇ ਹੈ।

rajvir jawanda

ਦੱਸ ਦੇਈਏ ਕਿ ਜਵੰਦਾ 27 ਸਤੰਬਰ ਨੂੰ ਬੱਦੀ ਤੋਂ ਬਾਈਕ ‘ਤੇ ਸ਼ਿਮਲਾ ਜਾਂਦੇ ਹੋਏ ਪਿੰਜੌਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਹਸਪਤਾਲ ਲਿਜਾਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਲਗਾਤਾਰ ਵੈਂਟੀਲੇਟਰ ‘ਤੇ ਸਨ।

ਫੋਰਟਿਸ ਹਸਪਤਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ ਤਾਂ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਅਤੇ ਬ੍ਰੇਨ ਬਹੁਤ ਡੈਮੇਜ ਹੋ ਚੁੱਕੇ ਸਨ। ਅੱਜ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਨ੍ਹਾਂ ਦਾ ਦਿਹਾਤ ਹੋ ਗਿਆ।

ਫੋਰਟਿਸ ਹਸਪਤਾਲ ਨੇ ਕਿਹਾ ਕਿ ਵੱਡੇ ਮੈਡੀਕਲ ਸਪੋਰਟ ਅਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਰਜਰੀ ਟੀਮਾਂ ਵੱਲੋਂ ਲਗਾਤਾਰ ਨਿਗਰਾਨੀ ਦੇ ਬਾਵਜੂਦ ਉਨ੍ਹਾਂ ਦੇ ਕਈ ਅੰਗਾਂ ਨੇ ਅੱਜ ਕੰਮ ਕਰਨਾ ਬੰਦ ਕਰ ਦਿੱਤਾ, ਜਿਸ ਮਗਰੋਂ 8 ਅਕਤੂਬਰ, 2025 ਨੂੰ ਸਵੇਰੇ 10.55 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ।”

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0