ਲੋਕ ਸਭਾ ਸੀਟਾਂ ਨੂੰ ਲੈਕੇ ਵੱਡੀ ਖ਼ਬਰ, 543 ਤੋਂ ਵੱਧ ਕੇ 850 ਹੋਵੇਗੀ ਸੀਟਾਂ ਦੀ ਗਿਣਤੀ!

Apr 15, 2026 - 10:26
 0  0
ਲੋਕ ਸਭਾ ਸੀਟਾਂ ਨੂੰ ਲੈਕੇ ਵੱਡੀ ਖ਼ਬਰ, 543 ਤੋਂ ਵੱਧ ਕੇ 850 ਹੋਵੇਗੀ ਸੀਟਾਂ ਦੀ ਗਿਣਤੀ!

ਕੇਂਦਰ ਸਰਕਾਰ ਨੇ ਲੋਕ ਸਭਾ ਸੀਟਾਂ ਦੀ ਗਿਣਤੀ 543 ਤੋਂ ਵਧਾ ਕੇ 850 ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਸ ਕਦਮ ਦਾ ਉਦੇਸ਼ ਲੰਬੇ ਸਮੇਂ ਤੋਂ ਲਟਕ ਰਹੇ ਮਹਿਲਾ ਰਿਜ਼ਰਵੇਸ਼ਨ ਕਾਨੂੰਨ ਨੂੰ ਲਾਗੂ ਕਰਨਾ ਅਤੇ ਹੱਦਬੰਦੀ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕਰਨਾ ਹੈ। ਇੱਕ ਖਰੜਾ ਬਿੱਲ ਸੰਸਦ ਮੈਂਬਰਾਂ ਨਾਲ ਸਾਂਝਾ ਕੀਤਾ ਗਿਆ ਹੈ।

ਰਿਪੋਰਟਾਂ ਮੁਤਾਬਕ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਕੋਟੇ ਨਾਲ ਸਬੰਧਤ ਉਪਬੰਧਾਂ ਵਿੱਚ ਸੋਧ ਕਰਨ ਅਤੇ 2011 ਦੀ ਮਰਦਮਸ਼ੁਮਾਰੀ ਦੇ ਆਧਾਰ ‘ਤੇ ਚੋਣ ਹਲਕਿਆਂ ਦੀ ਹੱਦਬੰਦੀ ਕਰਨ ਲਈ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

ਪ੍ਰਸਤਾਵ ਮੁਤਾਬਕ 815 ਸੀਟਾਂ ਰਾਜਾਂ ਨੂੰ ਅਤੇ 35 ਸੀਟਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਲਾਟ ਕੀਤੀਆਂ ਜਾਣਗੀਆਂ, ਜਿਸ ਨਾਲ ਕੁੱਲ ਸੀਟਾਂ ਦੀ ਗਿਣਤੀ 850 ਹੋ ਜਾਵੇਗੀ। ਇਹ ਬਦਲਾਅ 2029 ਦੀਆਂ ਲੋਕ ਸਭਾ ਚੋਣਾਂ ਨਾਲ ਲਾਗੂ ਹੋਣ ਦੀ ਉਮੀਦ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0