ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਕਸ਼ਨ ਮੋਡ ‘ਚ ਚੋਣ ਕਮਿਸ਼ਨ, ਅਫ਼ਸਰਾਂ ਲਈ ਜਾਰੀ ਕੀਤੇ ਸਖ਼ਤ ਹੁਕਮ

Oct 28, 2026 - 03:01
 0  0
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਕਸ਼ਨ ਮੋਡ ‘ਚ ਚੋਣ ਕਮਿਸ਼ਨ, ਅਫ਼ਸਰਾਂ ਲਈ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੇ ਤਬਾਦਲੇ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਚੋਣਾਂ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ। SIR ਪ੍ਰਕਿਰਿਆ ਪੂਰੀ ਹੋਣ ਮਗਰੋਂ ਚੋਣਾਂ ਨਾਲ ਜੁੜੇ ਅਧਿਕਾਰੀਆਂ ਨੂੰ ਉਸੇ ਥਾਂ ‘ਤੇ ਤਾਇਨਾਤ ਰਹਿਣ ਦੀ ਇਜਾਜ਼ਤ ਨਹੀਂ ਹੋਵੇਗੀ। 3 ਸਾਲਾਂ ਤੋਂ ਇੱਕੋ ਥਾਂ ‘ਤੇ ਤਾਇਨਾਤ ਅਧਿਕਾਰੀਆਂ ਦਾ ਵੀ ਤਬਾਦਲਾ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ, ਇਸ ਤੋਂ ਇਲਾਵਾ ਜਿਹਨਾਂ ਅਧਿਕਾਰੀਆਂ ‘ਤੇ ਕੇਸ ਹਨ ਉਨ੍ਹਾਂ ਨੂੰ ਇਲੈਕਸ਼ਨ ਡਿਊਟੀ ਨਹੀਂ ਸੌਂਪੀ ਜਾਵੇਗੀ। ਚੋਣ ਕਮਿਸ਼ਨ ਨੇ ਸੂਬਿਆਂ ਤੋਂ 30 ਨਵੰਬਰ ਤੱਕ ਆਪਣੇ ਨਿਰਦੇਸ਼ਾਂ ਦੀ ਪਾਲਣਾ ਬਾਰੇ ਰਿਪੋਰਟ ਮੰਗੀ ਹੈ।

ਜਿਨ੍ਹਾਂ ਅਧਿਕਾਰੀਆਂ ਨੇ ਪਿਛਲੇ ਚਾਰ ਸਾਲਾਂ ਵਿੱਚ ਕਿਸੇ ਜ਼ਿਲ੍ਹੇ ਵਿੱਚ ਤਿੰਨ ਸਾਲ ਪੂਰੇ ਕੀਤੇ ਹਨ ਜਾਂ ਜਿਨ੍ਹਾਂ ਨੇ ਤੈਅ ਕੱਟ-ਆਫ ਮਿਤੀ ਤੱਕ ਤਿੰਨ ਸਾਲ ਪੂਰੇ ਕੀਤੇ ਹਨ, ਉਨ੍ਹਾਂ ਨੂੰ ਜ਼ਿਲ੍ਹੇ ਤੋਂ ਹਟਾ ਦਿੱਤਾ ਜਾਵੇਗਾ। ਕੱਟ-ਆਫ ਮਿਤੀ 31 ਮਾਰਚ, 2027 ਹੈ। ਇਹ ਨਿਰਦੇਸ਼ ਚੋਣ ਸੁਰੱਖਿਆ ਅਤੇ ਪੁਲਿਸ ਤਾਇਨਾਤੀ ਵਿੱਚ ਸ਼ਾਮਲ ਐਸਆਈ ਤੋਂ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਤੱਕ ਦੇ ਅਧਿਕਾਰੀਆਂ ‘ਤੇ ਲਾਗੂ ਹੁੰਦੇ ਹਨ। ਐਸਆਈ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਰਿਟਰਨਿੰਗ ਅਧਿਕਾਰੀ (ਆਰਓ), ਸਹਾਇਕ ਰਿਟਰਨਿੰਗ ਅਧਿਕਾਰੀ (ਏਆਰਓ), ਪੁਲਿਸ ਇੰਸਪੈਕਟਰ ਅਤੇ ਐਸਆਈ ਜਾਂ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀਆਂ ਨੂੰ ਉਸ ਵਿਧਾਨ ਸਭਾ ਹਲਕੇ ਜਾਂ ਜ਼ਿਲ੍ਹੇ ਵਿੱਚ ਦੁਬਾਰਾ ਤਾਇਨਾਤ ਨਹੀਂ ਕੀਤਾ ਜਾਵੇਗਾ ਜਿੱਥੇ ਉਨ੍ਹਾਂ ਨੂੰ ਪਿਛਲੀ ਵਿਧਾਨ ਸਭਾ ਚੋਣ ਜਾਂ ਬਾਅਦ ਦੀ ਉਪ-ਚੋਣ ਦੌਰਾਨ ਤਾਇਨਾਤ ਕੀਤਾ ਗਿਆ ਸੀ।

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਇਹ ਨਿਰਦੇਸ਼ ਸਬੰਧਤ ਪੁਲਿਸ, ਆਬਕਾਰੀ ਅਤੇ ਟਰਾਂਸਪੋਰਟ ਵਿਭਾਗਾਂ ਦੇ ਅਧਿਕਾਰੀਆਂ ‘ਤੇ ਵੀ ਲਾਗੂ ਹੋਣਗੇ। ਜਿਨ੍ਹਾਂ ਅਧਿਕਾਰੀਆਂ ਦੇ ਸਰਕਾਰੀ ਫਰਜ਼ਾਂ ਨਾਲ ਸਬੰਧਤ ਅਦਾਲਤ ਵਿੱਚ ਅਪਰਾਧਿਕ ਮਾਮਲੇ ਚੱਲ ਰਹੇ ਹਨ, ਉਨ੍ਹਾਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਨਹੀਂ ਦਿੱਤੀਆਂ ਜਾਣਗੀਆਂ।

ਜਿਨ੍ਹਾਂ ਅਧਿਕਾਰੀਆਂ ਵਿਰੁੱਧ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ ਜਾਂ ਜਿਨ੍ਹਾਂ ‘ਤੇ ਚੋਣਾਂ ਵਿੱਚ ਲਾਪਰਵਾਹੀ ਦੇ ਦੋਸ਼ ਹਨ, ਉਨ੍ਹਾਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਨਹੀਂ ਦਿੱਤੀਆਂ ਜਾਣਗੀਆਂ।

ਇਸ ਵਿਚਾਲੇ ਭਾਰਤੀ ਚੋਣ ਕਮਿਸ਼ਨ (ECI) ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਪਹੁੰਚ ਗਈ ਹੈ। ਕਮਿਸ਼ਨ ਦੀ ਇਹ 10 ਮੈਂਬਰੀ ਟੀਮ ਅੱਜ (27 ਅਕਤੂਬਰ) ਅਤੇ ਕੱਲ੍ਹ (28 ਅਕਤੂਬਰ) ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਸਕੀ ਅਤੇ ਸੁਰੱਖਿਆ ਤਿਆਰੀਆਂ ਦੀ ਜ਼ਮੀਨੀ ਸਮੀਖਿਆ ਕਰ ਰਹੀ ਹੈ। 

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0