ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਤੇ IT ਦੀ ਟੀਮ ਨੇ ਮਾਰਿਆ ਛਾਪਾ, ਸਵੇਰੇ 5 ਵਜੇ ਪਹੁੰਚੀਆਂ ਟੀਮਾਂ
ਕਾਂਗਰਸ ਨੇਤਾ ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਦੇ ਹੁਸ਼ਿਆਰਪੁਰ ਰਿਹਾਇਸ਼ ‘ਤੇ ਈਡੀ ਤੇ ਇਨਕਮ ਟੈਕਸ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ। ਅੱਜ ਸਵੇਰੇ ਲਗਭਗ 5 ਵਜੇ ਤੋਂ ਕੇਂਦਰੀ ਏਜੰਸੀਆਂ ਦੀ ਟੀਮ ਸਾਬਕਾ ਵਿਧਾਇਕ ਦੇ ਘਰ ਪਹੁੰਚੀ। ਟੀਮ ਫਿਲਹਾਲ ਘਰ ਦੇ ਅੰਦਰ ਜਾਂਚ ਕਰ ਰਹੀ ਹੈ। 3 ਤੋਂ 4 ਗੱਡੀਆਂ ਵਿਚ ਕੇਂਦਰੀ ਏਜੰਸੀਆਂ ਦੇ ਅਧਿਕਾਰੀ ਉਨ੍ਹਾਂ ਦੇ ਘਰ ਪਹੁੰਚੇ। ਅਧਿਕਾਰੀਆਂ ਨਾਲ CRPF ਦੇ ਜਵਾਨ ਵੀ ਮੌਜੂਦ ਹਨ।
ਕੇਂਦਰੀ ਏਜੰਸੀਆਂ ਦੀ ਇਸ ਕਾਰਵਾਈ ਨੂੰ ਲੈ ਕੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਟੀਮ ਕਿਸ ਮਾਮਲੇ ਵਿਚ ਪਹੁੰਚੀ ਹੈ ਤੇ ਕੀ ਕਾਰਵਾਈ ਕੀਤੀ ਜਾ ਰਹੀ ਹੈ, ਇਸ ਨੂੰ ਲੈ ਕੇ ਪੁਲਿਸ ਨੇ ਕੁਝ ਸਪੱਸ਼ਟ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਵੀ ED ਸਾਬਕਾ ਵਿਧਾਇਕ ਦੇ ਘਰ ਜਾਂਚ ਕਰ ਚੁੱਕੀ ਹੈ।
ਇਸ ਤੋਂ ਪਹਿਲਾਂ 27 ਜਨਵਰੀ ਨੂੰ ਵੀ ਈਡੀ ਨੇ ਇਨਕਮ ਟੈਕਸ ਡਿਪਾਰਟਮੈਂਟ ਨਾਲ ਅਰੋੜਾ ਦੇ ਘਰ ‘ਤੇ ਛਾਪੇਮਾਰੀ ਕੀਤੀ ਸੀ ਤੇ ਦਸਤਾਵਜ਼ੇ ਖੰਗਾਲੇ ਸਨ। ਹੁਣ ਦੂਜੀ ਵਾਰ ਰੇਡ ਹੋਈ ਹੈ। ਸੁੰਦਰ ਸ਼ਾਮ ਅਰੋੜਾ ਭ੍ਰਿਸ਼ਟਾਚਾਰ ਦੇ 2 ਗੰਭੀਰ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ‘ਤੇ ਆਮਦਨ ਤੋਂ ਵਧ ਜਾਇਦਾਦ ਬਣਾਉਣ ਦਾ ਵੀ ਦੋਸ਼ ਹੈ। ਵਿਜੀਲੈਂਸ ਉਨ੍ਹਾਂ ਨੂੰ ਪਹਿਲਾਂ ਗ੍ਰਿਫਤਾਰ ਵੀ ਕਰ ਚੁੱਕੀ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0