ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ, BJP ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

Nov 23, 2026 - 02:06
 0  1
ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ, BJP ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੱਡਾ ਸਿਆਸੀ ਬਿਆਨ ਦਿੰਦੇ ਹੋਏ ਕਿਹਾ ਕਿ ਭਾਜਪਾ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਜਨਤਾ ਦੀ ਪਸੰਦ ਬਣ ਰਹੀ ਹੈ ਤੇ ਪਾਰਟੀ ਆਗਾਮੀ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਵਿਚ ਲੱਗੀ ਹੋਈ ਹੈ। ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਖੇਤਰਾਂ ਵਿਚ ਚੋਣ ਲੜਨ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਪਾਰਟੀ ਦਾ ਟੀਚਾ ਸੂਬੇ ਦੇ ਹਰ ਖੇਤਰ ਵਿਚ ਆਪਣੀ ਮੌਜੂਦਗੀ ਮਜ਼ਬੂਤ ਕਰਨਾ ਹੈ।

ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਸਣੇ ਕਈ ਅਹਿਮ ਮੁੱਦੇ ਹਨ ਜਿਨ੍ਹਾਂ ਨੂੰ ਭਾਜਪਾ ਪਹਿਲ ਦੇ ਆਧਾਰ ‘ਤੇ ਚੁੱਕੇਗੀ। ਪਾਰਟੀ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਆਪਣੀਆਂ ਨੀਤੀਆਂ ਤਿਆਰ ਕਰੇਗੀ। ਉਨ੍ਹਾਂ ਦਸਿਆ ਕਿ ਭਾਜਪਾ ਦਾ ਚੋਣ ਘੋਸ਼ਣਾ ਪੱਤਰ ਤਿਆਰ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਲਏ ਜਾਣਗੇ। ਇਸ ਲਈ ਜਨਤਾ ਦੇ ਵਿਚ ਜਾ ਕੇ ਉਨ੍ਹਾਂ ਦੀ ਰਾਏ ਤੇ ਇੱਛਾਵਾਂ ਜਾਣੀਆਂ ਜਾਣਗੀਆਂ ਤਾਂ ਕਿ ਘੋਸ਼ਣਾਪੱਤਰ ਵਿਚ ਸੂਬੇ ਦੇ ਅਸਲੀ ਮੁੱਦਿਆਂ ਨੂੰ ਸ਼ਾਮਲ ਕੀਤਾ ਜਾ ਸਕੇ। ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਉੁਨ੍ਹਾਂ ਕਿਹਾ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਾਤਮਕ ਪੱਧਰ ‘ਤੇ ਤਿਆਰੀਆਂ ਕਰ ਰਹੀ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0