ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੋਈ ਸੁਣਵਾਈ, ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਦਿੱਤੇ ਹੁਕਮ

Sep 12, 2025 - 10:45
 0  0
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੋਈ ਸੁਣਵਾਈ, ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਦਿੱਤੇ ਹੁਕਮ

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਫੀਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ 26 ਸਤੰਬਰ ਨੂੰ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਦਰਅਸਲ, ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਸ਼ੁਰੂ ਹੋਈ। ਇਸ ਦੌਰਾਨ ਉਹ ਥੋੜ੍ਹਾ ਭਾਵੁਕ ਵੀ ਹੋ ਗਏ। ਕਤਲ ਕੇਸ ਵਿੱਚ ਮੁਲਜ਼ਮਾਂ ਦੀ ਪਛਾਣ ਬਾਰੇ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਕਮਜ਼ੋਰ ਹੈ ਅਤੇ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਜ਼ਮਾਂ ਦੀ ਪਛਾਣ ਨਹੀਂ ਕਰ ਸਕਦੇ। ਉਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੀ ਅਪੀਲ ਕੀਤੀ।

ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਮੁਲਜ਼ਮਾਂ ਨੂੰ ਫੀਜ਼ੀਕਲ ਤੌਰ ‘ਤੇ ਪੇਸ਼ ਕਰਨ ਦਾ ਹੁਕਮ ਦਿੱਤਾ। ਇਸ ਲਈ 26 ਸਤੰਬਰ ਦੀ ਤਰੀਕ ਤੈਅ ਕੀਤੀ ਗਈ ਹੈ। ਇਸ ਦੌਰਾਨ ਸੰਦੀਪ ਕੇਕੜਾ, ਅੰਕਿਤ ਸਿਰਸਾ ਅਤੇ ਦੀਪਕ ਮੁੰਡੀ ਸਮੇਤ 6 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0