ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
ਸ੍ਰੀ ਆਨੰਦਪੁਰ ਸਾਹਿਬ ਵਿਖੇ ਲੋਕਾਂ ਦੀ ਸਹੂਲਤ ਲਈ ਸਰਕਾਰ ਵਲੋਂ ਬਣਾਏ ਗਏ ਟੈਂਟ ਸਿਟੀ ਨੂੰ ਭਿਆਨਕ ਅੱਗ ਲੱਗ ਗਈ ਹੈ। ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਕੈਬਿਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋਏ ਹਨ।
ਦੱਸ ਦੇਈਏ ਕਿ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਇਹ ਟੈਂਟ ਸਿਟੀ ਬਣਾਈ ਗਈ ਸੀ। ਮੀਂਹ ਪੈਣ ਦੇ ਕੁਝ ਸਮੇਂ ਬਾਅਦ ਅੱਗ ਲੱਗੀ ਹੈ ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗਮਪੁਰ ਵਿਖੇ ਸ਼ਰਧਾਲੂਆਂ ਲਈ ਏਅਰ ਕੰਡੀਸ਼ਨ ਤੇ ਵਾਟਰ ਪਰੂਫ ਟੈਂਟ ਸਿਟੀ ਬਣਾਈ ਗਈ ਹੈ ਜਿਥੇ ਯਾਤਰੀਆਂ ਲਈ ਹਰ ਸਹੂਲਤ ਉਪਲਬਧ ਕਰਵਾਈ ਗਈ ਹੈ। ਅੱਗ ਲੱਗਣ ਦੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ।

ਰਾਹਤ ਭਰੀ ਗੱਲ ਇਹ ਰਹੀ ਕਿ ਘਟਨਾ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਅਚਾਨਕ ਟੈਂਟ ਸਿਟੀ ਦੇ ਕੈਬਿਨ ਬਲਾਕ ਵਿਚ ਅੱਗ ਲੱਗ ਗਈ ਜਿਸ ਨਾਲ ਇਕ ਦਰਜਨ ਦੇ ਕਰੀਬ ਕੈਬਿਨ ਅੱਗ ਦੀ ਚਪੇਟ ਵਿਚ ਆ ਗਏ। ਜਿਸ ਬਲਾਕ ਵਿਚ ਅੱਗ ਲੱਗੀ ਉਹ ਕੈਬਿਨ ਖਾਲੀ ਸੀ।
What's Your Reaction?
Like
0
Dislike
0
Love
0
Funny
0
Angry
0
Sad
0
Wow
0