ਹਰਿਆਣਵੀ ਅਦਾਕਾਰਾ ਦਿਵਯੰਕਾ ਸਿਰੋਹੀ ਦਾ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

Apr 22, 2026 - 08:47
Apr 22, 2026 - 08:56
 0  1
ਹਰਿਆਣਵੀ ਅਦਾਕਾਰਾ ਦਿਵਯੰਕਾ ਸਿਰੋਹੀ ਦਾ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਰਿਆਣਵੀ ਅਦਾਕਾਰਾ ਦਿਵਯੰਕਾ ਸਿਰੋਹੀ (30) ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੇਰ ਰਾਤ ਉਨ੍ਹਾਂ ਨੂੰ ਘਰ ਵਿੱਚ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਦਾਕਾਰਾ ਨੂੰ ਮ੍ਰਿਤਕ ਐਲਾਨ ਦਿੱਤਾ।

ਹਰਿਆਣਵੀ ਇੰਡਸਟਰੀ ਦੇ ਕਲਾਕਾਰਾਂ ਨੇ ਦਿਵਯੰਕਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਹਾਲਾਂਕਿ, ਦਿਵਯੰਕਾ ਦੇ ਪਰਿਵਾਰ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦਿਵਯੰਕਾ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ। ਉਹ 50 ਤੋਂ ਵੱਧ ਗੀਤਾਂ ਵਿੱਚ ਨਜ਼ਰ ਆ ਚੁੱਕੀ ਹੈ। ਉਸਨੇ ਮਾਸੂਮ ਸ਼ਰਮਾ, ਅਮਿਤ ਸੈਣੀ ਰੋਹਤਕੀਆ ਅਤੇ ਕੇਡੀ ਨਾਲ ਵੀ ਕੰਮ ਕੀਤਾ ਹੈ। ਇੰਸਟਾਗ੍ਰਾਮ ‘ਤੇ ਉਸਦੇ 1.3 ਮਿਲੀਅਨ ਫਾਲੋਅਰਜ਼ ਹਨ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0