‘2029 ਤੱਕ ਪੰਜਾਬ ‘ਚੋਂ ਨਸ਼ਾ ਖਤਮ ਕਰ ਦਿਆਂਗੇ’ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਪੰਜਾਬੀਆਂ ਨਾਲ ਕੀਤਾ ਵਾਅਦਾ

Sep 30, 2026 - 07:42
 0  0
‘2029 ਤੱਕ ਪੰਜਾਬ ‘ਚੋਂ ਨਸ਼ਾ ਖਤਮ ਕਰ ਦਿਆਂਗੇ’ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਪੰਜਾਬੀਆਂ ਨਾਲ ਕੀਤਾ ਵਾਅਦਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰ ‘ਤੇ ਹਨ। ਜਲੰਧਰ ਦੇ ਪਰਾਗਪੁਰ ਨੇੜੇ NH-11 ਦੇ ਕਿਨਾਰੇ ਭਾਜਪਾ ਵੱਲੋਂ ਨਸ਼ਾ ਵਿਰੋਧੀ ਮਹਾਰੈਲੀ ਨੂੰ ਸੰਬੋਧਨ ਕੀਤਾ। ਉਸ ਤੋਂ ਪਹਿਲਾਂ ਉਹ ਜਲੰਧਰ ਦੇ ਦੇਵੀ ਤਲਾਬ ਮੰਦਰ ਵਿਚ ਨਤਮਸਤਕ ਹੋਣ ਲਈ ਪਹੁੰਚੇ। ਉਥੋਂ ਉਹ ਮਹਾਰੈਲੀ ਵਿਚ ਪਹੁੰਚੇ। ਰੈਲੀ ਵਿਚ ਮੰਚ ‘ਤੇ ਪਹੁੰਚਣ ਤੋਂ ਪਹਿਲਾਂ 40 ਮਿੰਟ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਬਾਦ ਉਨ੍ਹਾਂ ਨੇ ਸਤਿ ਸ੍ਰੀ ਅਕਾਲ ਨਾਲ ਆਪਣਾ ਭਾਸ਼ਣ ਸ਼ੁਰੂ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿਚ ਨਸ਼ਾ ਨੂੰ ਮੁਕਤ ਕਰਨ ਦਾ ਸੰਕਪਲ ਦੁਹਰਾਇਆ।

ਸ਼ਾਹ ਨੇ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਹੀ ਨਹੀਂ ਮਿਲੀ ਸਗੋਂ ਆਜ਼ਾਦੀ ਤੋਂ ਬਾਅਦ ਵੀ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਮੈਂ ਸਿੱਖ ਗੁਰੂਆਂ ਦੀ ਧਰਤੀ ਨੂੰ ਪ੍ਰਣਾਮ ਕਰਦਾ ਹਾਂ। ਨਸ਼ਾ ਮੁਕਤ ਰੈਲੀ ‘ਚ ਆਉਣਾ ਮੇਰੇ ਲਈ ਬਹੁਤ ਵੱਡੀ ਗੱਲ ਹੈ। ਮੈਂ ਮਹਾਰਾਜਾ ਰਣਜੀਤ ਸਿੰਘ, ਸਰਦਾਰ ਤੇਜਾ ਸਿੰਘ ਸਮੁੰਦਰੀ ਤੇ ਸ਼ਹੀਦ ਭਗਤ ਸਿੰਘ ਨੂੰ ਪ੍ਰਣਾਮ ਕਰਦਾ ਹਾਂ

ਗ੍ਰਹਿ ਮੰਤਰੀ ਨੇ ਕਿਹਾ ਕਿ ਜਿਵੇਂ ਮੋਦੀ ਸਰਕਾਰ ਨੇ ਦੇਸ਼ ਤੋਂ ਅੱਤਵਾਦ, ਨਕਸਲਵਾਦ ਨੂੰ ਖਤਮ ਕੀਤਾ ਹੈ ਉਂਝ ਹੀ ਭਾਜਪਾ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰ ਸਕਦੀ ਹੈ। ਭਾਜਪਾ ਨੇ ਦੇਸ਼ ਭਰ ‘ਚ ਔਖੇ-ਔਖੇ ਕੰਮ ਕਰ ਕੇ ਦਿਖਾਏ ਹਨ। ਪੰਜਾਬ ਦਾ ਵਿਕਾਸ ਉਦੋਂ ਤੱਕ ਨਹੀਂ ਹੋਵੇਗਾ ਜਦੋਂ ਤੱਕ ਪੰਜਾਬ ਦਾ ਨੌਜਵਾਨ ਨਸ਼ੇ ਤੋਂ ਮੁਕਤ ਨਹੀਂ ਹੋਵੇਗਾ।

ਅਮਿਤ ਸ਼ਾਹ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਤੇ ਕਿਹਾ ਕਿ ਭਾਜਪਾ ਨੂੰ ਵੋਟ ਕਰੋ, ਕਮਲ ਦੇ ਫੁੱਲ ‘ਤੇ ਮੋਹਰ ਲਗਾਓ। 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰ ਦਿਆਂਗੇ। ਮੈਂ ਜੋ ਕਹਿੰਦਾ ਹਾਂ ਉਹ ਹਮੇਸ਼ਾ ਕਰ ਕੇ ਦਿਖਾਉਂਦਾ ਹਾਂ। ਨਸ਼ਾ ਵੇਚਣ ਵਾਲਿਆਂ ਨੂੰ ਚੁਣ-ਚੁਣ ਕੇ ਜੇਲ੍ਹਾਂ ‘ਚ ਭੇਜਿਆ ਜਾਵੇਗਾ”

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0