‘ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਸਿਰ ਮੱਥੇ…’, ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਬੋਲੇ MP ਮਲਵਿੰਦਰ ਕੰਗ

Jul 30, 2026 - 09:12
 0  0
‘ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਸਿਰ ਮੱਥੇ…’, ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਬੋਲੇ MP ਮਲਵਿੰਦਰ ਕੰਗ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਕਾਨੂੰਨ ’ਚ ਸੋਧਾਂ ਨੂੰ ਲੈ ਕੇ ਆਪ ਦੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸਿਰ ਮੱਥੇ ਲਿਆ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਰੜਾ ਪੇਸ਼ ਕੀਤਾ, ਖਰੜੇ ਮੁਤਾਬਕ ਅਸੀਂ ਕਾਨੂੰਨ ‘ਚ ਕੁਝ ਸੋਧਾਂ ਕਰਨ ਦਾ ਫ਼ੈਸਲਾ ਲਿਆ ਹੈ।

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਾਕੀਦ ਕੀਤੀਆਂ ਗਈਆਂ ਸੋਧਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਹੁਕਮਾਂ ਅਨੁਸਾਰ ਕਾਨੂੰਨ ‘ਚ ‘ਬੀੜ’ ਸ਼ਬਦ ਸ਼ਾਮਲ ਕੀਤਾ ਜਾਵੇਗਾ। ਕਿਸੇ ਅਣਸੁਖਾਵੀਂ ਘਟਨਾ ਮਗਰੋਂ ਕਸਟੋਡੀਅਨ ਨੂੰ ਤੁਰੰਤ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ, ਕਸਟੋਡੀਅਨ ਦੀ ਗ੍ਰਿਫ਼ਤਾਰੀ SP ਜਾਂ DSP ਪੱਧਰ ਦੇ ਅਧਿਕਾਰੀ ਦੀ ਜਾਂਚ ਮਗਰੋਂ ਹੀ ਹੋਵੇਗੀ। ਮਾਮਲੇ ਦੀ ਜਾਂਚ 30 ਤੋਂ 45 ਦਿਨਾਂ ‘ਚ ਕੀਤੀ ਜਾਵੇਗੀ, ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਾਲ ਵੀ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਕ ਆਈ.ਡੀ. ਨੰਬਰ SGPC ਵੱਲੋਂ ਦਿੱਤਾ ਜਾਵੇਗਾ, ਸਰਕਾਰ ਵੱਲੋਂ ਨਹੀਂ।

ਮਲਵਿੰਦਰ ਕੰਗ ਨੇ ਅੱਗੇ ਕਿਹਾ ਕਿ ਜੇਕਰ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਣਅਧਿਕਾਰਤ ਛਪਾਈ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦਾ ਮਕਸਦ ਦੋਸ਼ੀ ਨੂੰ ਸਖ਼ਤ ਸਜ਼ਾ ਦੇਣਾ ਹੈ। MP ਨੇ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਤਾਂਜੋ ਇਸ ਕਾਨੂੰਨ ਨੂੰ ਕੌਮੀ ਪੱਧਰ ‘ਤੇ ਬਣਾਇਆ ਜਾ ਸਕੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0